Skip to content

Indian Revised Version — Punjabi (2019)

ਅੱਯੂਬ 17

1“ਮੇਰਾ ਆਤਮਾ ਟੁੱਟ ਗਿਆ, ਮੇਰੇ ਦਿਨ ਮੁੱਕ ਗਏ, ਕਬਰ ਮੇਰੇ ਲਈ ਤਿਆਰ ਹੈ। 2ਨਿਸੰਗ ਮੇਰੇ ਕੋਲ ਠੱਠਾ ਕਰਨ ਵਾਲੇ ਹਨ, ਅਤੇ ਮੇਰੀ ਨਿਗਾਹ ਉਹਨਾਂ ਦੇ ਲੜਾਈ ਝਗੜੇ ਉੱਤੇ ਟਿਕੀ ਹੋਈ ਹੈ। 3“ਹੇ ਪਰਮੇਸ਼ੁਰ, ਜ਼ਮਾਨਤ ਦੇ, ਤੂੰ ਆਪਣੇ ਅਤੇ ਮੇਰੇ ਵਿੱਚ ਜ਼ਮਾਨਤੀ ਹੋ, ਕੌਣ ਹੈ ਜੋ ਮੇਰੇ ਹੱਥ ਉੱਤੇ ਹੱਥ ਧਰੇ? 4ਤੂੰ ਤਾਂ ਉਹਨਾਂ ਦਾ ਮਨ ਸਮਝ ਤੋਂ ਓਹਲੇ ਰੱਖਿਆ ਹੈ, ਇਸ ਲਈ ਤੂੰ ਉਹਨਾਂ ਨੂੰ ਪਰਬਲ ਨਾ ਹੋਣ ਦੇਵੇਂਗਾ। 5ਜਿਹੜਾ ਆਪਣੇ ਮਿੱਤਰ ਨੂੰ ਲੁੱਟ ਦੇ ਹਿੱਸੇ ਲਈ ਦੋਸ਼ੀ ਬਣਾਉਂਦਾ ਹੈ, ਉਹ ਦੇ ਬੱਚਿਆਂ ਦੀਆਂ ਅੱਖਾਂ ਅੰਨ੍ਹੀਆਂ ਹੋ ਜਾਣਗੀਆਂ। 6“ਪਰ ਪਰਮੇਸ਼ੁਰ ਨੇ ਮੈਨੂੰ ਲੋਕਾਂ ਲਈ ਮਿਹਣਾ ਬਣਾਇਆ, ਮੈਂ ਉਹ ਹਾਂ ਜਿਸ ਦੇ ਮੂੰਹ ਉੱਤੇ ਲੋਕ ਥੁੱਕਦੇ ਹਨ। 7ਮੇਰੀਆਂ ਅੱਖਾਂ ਸੋਗ ਦੇ ਕਾਰਨ ਧੁੰਦਲੀਆਂ ਹੋ ਗਈਆਂ ਹਨ, ਅਤੇ ਮੇਰੇ ਸਾਰੇ ਅੰਗ ਪਰਛਾਵੇਂ ਵਾਂਗੂੰ ਹੋ ਗਏ ਹਨ। 8ਨੇਕ ਲੋਕ ਇਹ ਵੇਖ ਕੇ ਹੈਰਾਨ ਹੁੰਦੇ ਹਨ, ਅਤੇ ਬੇਦੋਸ਼ੇ ਕੁਧਰਮੀਆਂ ਦੇ ਵਿਰੁੱਧ ਭੜਕ ਉੱਠਦੇ ਹਨ। 9ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ, ਅਤੇ ਸਾਫ਼ ਹੱਥ ਵਾਲਾ ਹੋਰ ਵੀ ਤਕੜਾ ਹੁੰਦਾ ਜਾਵੇਗਾ। 10“ਪਰ ਤੁਸੀਂ ਸਾਰੇ ਹੀ ਯਤਨ ਨਾਲ ਮੁੜ ਕੇ ਆਓ, ਮੈਨੂੰ ਤੁਹਾਡੇ ਵਿੱਚ ਇੱਕ ਵੀ ਬੁੱਧੀਮਾਨ ਨਾ ਲੱਭੇਗਾ। 11ਮੇਰੇ ਜਿਉਣ ਦੇ ਦਿਨ ਤਾਂ ਬੀਤ ਗਏ, ਮੇਰੀਆਂ ਯੋਜਨਾਵਾਂ ਅਤੇ ਮੇਰੇ ਦਿਲ ਦੀਆਂ ਲੋਚਾਂ ਮਿਟ ਗਈਆਂ। 12ਮੇਰੇ ਮਿੱਤਰ ਰਾਤ ਨੂੰ ਦਿਨ ਠਹਿਰਾਉਂਦੇ ਅਤੇ ਆਖਦੇ ਹਨ ਕਿ ਚਾਨਣ ਹਨੇਰੇ ਦੇ ਕੋਲ ਹੀ ਹੈ। 13ਜੇਕਰ ਮੈਂ ਆਸ ਰੱਖਾਂ ਕਿ ਅਧੋਲੋਕ ਮੇਰਾ ਘਰ ਹੈਂ, ਜੇਕਰ ਮੈਂ ਹਨੇਰੇ ਵਿੱਚ ਆਪਣਾ ਬਿਸਤਰਾ ਵਿਛਾਵਾਂ, 14ਜੇ ਮੈਂ ਸੜਿਆਂਧ ਨੂੰ ਪੁਕਾਰਾਂ ਕਿ ਤੂੰ ਮੇਰਾ ਪਿਤਾ ਹੈਂ, ਅਤੇ ਕੀੜੇ ਨੂੰ ਕਿ ਤੂੰ ਮੇਰੀ ਮਾਂ ਅਤੇ ਮੇਰੀ ਭੈਣ ਹੈਂ, 15ਤਦ ਮੇਰੀ ਆਸ ਫੇਰ ਕਿੱਥੇ ਹੈ? ਕੌਣ ਮੇਰੇ ਲਈ ਆਸ ਵੇਖੇਗਾ? 16ਉਹ ਅਧੋਲੋਕ ਦੇ ਫਾਟਕਾਂ ਵਿੱਚ ਉਤਰ ਜਾਵੇਗੀ, ਜਦ ਅਸੀਂ ਇਕੱਠੇ ਖ਼ਾਕ ਵਿੱਚ ਅਰਾਮ ਪਾਵਾਂਗੇ।”

Keep going

Indian Revised Version — Punjabi (2019). Indian Revised Version (Punjabi), Bridge Connectivity Solutions, CC BY-SA 4.0, via eBible.org. Inline cross-reference notes removed..

Books

✦ Explain this verse with AI AI explanations, Bible Q&A, characters, maps and more — in the Truth of Bible app →

Reading settings

Theme
Text size
100%
Layout

Loading the Bibles…

Your choice is remembered on this device and used for reading, search and the verse screen.