Indian Revised Version — Punjabi (2019)
ਮੱਤੀ ਦੀ ਇੰਜੀਲ 5
1ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ। 2ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ: 3ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 4ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ। 5ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ। 6ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ। 7ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ। 8ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ। 9ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ। 10ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 11ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। 12ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ। 13ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ। 14ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ। 15ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। 16ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ। 17ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ। 18ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ। 19ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ। 20ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ। 21ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ। 22ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ। 23ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ, 24ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ। 25ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ। 26ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ। 27ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ। 28ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ। 29ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। 30ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। 31ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ। 32ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ। 33ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ। 34ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ। 35ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ। 36ਅਤੇ ਨਾ ਆਪਣੇ ਸਿਰ ਦੀ ਸਹੁੰ ਖਾਹ ਕਿਉਂ ਜੋ ਤੂੰ ਇੱਕ ਵਾਲ਼ ਨੂੰ ਸਫ਼ੇਦ ਜਾਂ ਕਾਲਾ ਨਹੀਂ ਕਰ ਸਕਦਾ। 37ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ। 38ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ। 39ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ। 40ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ। 41ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ। 42ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ। 43ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ। 44ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ। 45ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ। 46ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ? 47ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ? 48ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।
This chapter is not in this version.
Keep going
In the life of Jesus 9 events in this chapter
- v1–12 49. Jesus gives the Beatitudes Also in Lk 6:17-26
- v13–16 50. Jesus teaches about salt and light Only in ਮੱਤੀ ਦੀ ਇੰਜੀਲ
- v17–20 51. Jesus teaches about the law Only in ਮੱਤੀ ਦੀ ਇੰਜੀਲ
- v21–26 52. Jesus teaches about anger Only in ਮੱਤੀ ਦੀ ਇੰਜੀਲ
- v27–30 53. Jesus teaches about lust Only in ਮੱਤੀ ਦੀ ਇੰਜੀਲ
- v31, 32 54. Jesus teaches about divorce Only in ਮੱਤੀ ਦੀ ਇੰਜੀਲ
- v33–37 55. Jesus teaches about vows Only in ਮੱਤੀ ਦੀ ਇੰਜੀਲ
- v38–40 56. Jesus teaches about retaliation Only in ਮੱਤੀ ਦੀ ਇੰਜੀਲ
- v43–48 57. Jesus teaches about loving enemies Also in Lk 6:27-36
Indian Revised Version — Punjabi (2019). Indian Revised Version (Punjabi), Bridge Connectivity Solutions, CC BY-SA 4.0, via eBible.org. Inline cross-reference notes removed..