Skip to content

Indian Revised Version — Punjabi (2019)

ਮੀਕਾਹ 2

1ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ। 2ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ। ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ। 3ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਘਰਾਣੇ ਉੱਤੇ ਅਜਿਹੀ ਬਿਪਤਾ ਸੋਚਦਾ ਹਾਂ, ਜਿਸ ਤੋਂ ਤੁਸੀਂ ਆਪਣੀਆਂ ਧੌਣਾਂ ਨੂੰ ਨਾ ਕੱਢ ਸਕੋਗੇ, ਨਾ ਤੁਸੀਂ ਹੰਕਾਰ ਨਾਲ ਤੁਰੋਗੇ, ਕਿਉਂ ਜੋ ਉਹ ਸਮਾਂ ਭੈੜਾ ਹੋਵੇਗਾ! 4ਉਸ ਦਿਨ ਉਹ ਤੁਹਾਡੇ ਬਾਰੇ ਕਹਾਉਤ ਆਖਣਗੇ, ਅਤੇ ਰੋਂਦੇ-ਪਿੱਟਦੇ ਹੋਏ ਵਿਰਲਾਪ ਕਰਨਗੇ ਅਤੇ ਆਖਣਗੇ, ਸਾਡਾ ਸੱਤਿਆਨਾਸ ਹੋ ਗਿਆ! ਉਹ ਮੇਰੇ ਲੋਕਾਂ ਦੇ ਭਾਗ ਨੂੰ ਬਦਲਦਾ ਹੈ, ਉਹ ਉਸ ਨੂੰ ਮੇਰੇ ਤੋਂ ਕਿਵੇਂ ਦੂਰ ਕਰਦਾ ਹੈ, ਉਹ ਸਾਡੇ ਖੇਤਾਂ ਨੂੰ ਵਿਸ਼ਵਾਸਘਾਤੀਆਂ ਵਿੱਚ ਵੰਡਦਾ ਹੈ! 5ਸੋ ਤੇਰੇ ਲਈ ਯਹੋਵਾਹ ਦੀ ਸਭਾ ਵਿੱਚ ਕੋਈ ਵੀ ਨਹੀਂ ਹੋਵੇਗਾ ਜੋ ਪਰਚੀਆਂ ਪਾ ਜ਼ਮੀਨ ਨੂੰ ਵੰਡ ਲਵੇ। 6ਉਹ ਇਹ ਭਵਿੱਖਬਾਣੀ ਕਰਦੇ ਹਨ ਕਿ ਭਵਿੱਖਬਾਣੀ ਨਾ ਕਰੋ, ਇਹਨਾਂ ਗੱਲਾਂ ਬਾਰੇ ਭਵਿੱਖਬਾਣੀ ਨਾ ਕਰੋ, ਸਾਡੇ ਉੱਤੇ ਇਹ ਅਪਮਾਨ ਨਹੀਂ ਆਵੇਗਾ। 7ਹੇ ਯਾਕੂਬ ਦੇ ਘਰਾਣੇ, ਕੀ ਇਹ ਆਖਿਆ ਜਾਵੇ? ਕੀ ਯਹੋਵਾਹ ਦਾ ਆਤਮਾ ਬੇਸਬਰ ਹੈ? ਭਲਾ, ਇਹ ਉਹ ਦੇ ਕੰਮ ਹਨ? ਕੀ ਮੇਰੇ ਬਚਨ ਸਿੱਧੇ ਚਾਲ-ਚੱਲਣ ਵਾਲੇ ਦੀ ਭਲਿਆਈ ਨਹੀਂ ਕਰਦੇ? 8ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਮੇਰੇ ਵਿਰੁੱਧ ਉੱਠੀ ਹੈ, ਤੁਸੀਂ ਉਸ ਮਨੁੱਖ ਦੇ ਉੱਤੋਂ ਕੱਪੜੇ ਅਤੇ ਚੱਦਰ ਖਿੱਚ ਲੈਂਦੇ ਹੋ, ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਵੀ ਦੂਰ ਰਹਿ ਕੇ ਲੰਘਦਾ ਹੈ। 9ਤੁਸੀਂ ਮੇਰੀ ਪਰਜਾ ਦੀਆਂ ਇਸਤਰੀਆਂ ਨੂੰ, ਉਹਨਾਂ ਦੇ ਸੋਹਣਿਆਂ ਘਰਾਂ ਤੋਂ ਕੱਢਦੇ ਹੋ, ਤੁਸੀਂ ਉਹਨਾਂ ਦੇ ਨਿਆਣਿਆਂ ਤੋਂ ਮੇਰੀਆਂ ਦਿੱਤੀਆਂ ਹੋਈਆਂ ਬਰਕਤਾਂ ਸਦਾ ਲਈ ਖੋਹ ਲੈਂਦੇ ਹੋ। 10ਉੱਠੋ, ਚੱਲੇ ਜਾਓ! ਇਹ ਤੁਹਾਡਾ ਕੋਈ ਵਿਸ਼ਰਾਮ ਸਥਾਨ ਨਹੀਂ ਹੈ। ਇਸ ਦਾ ਕਾਰਨ ਤੁਹਾਡੀ ਉਹ ਅਸ਼ੁੱਧਤਾ ਹੈ, ਜਿਸ ਨਾਲ ਤੁਸੀਂ ਇਸ ਸਥਾਨ ਦਾ ਨਾਸ ਕਰ ਦਿੱਤਾ ਹੈ। 11ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, “ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,” ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ! 12ਹੇ ਯਾਕੂਬ, ਮੈਂ ਜ਼ਰੂਰ ਹੀ ਤੁਹਾਨੂੰ ਸਾਰਿਆਂ ਨੂੰ ਇਕੱਠੇ ਕਰਾਂਗਾ, ਮੈਂ ਇਸਰਾਏਲ ਦੇ ਬਚੇ ਹੋਇਆਂ ਨੂੰ ਜ਼ਰੂਰ ਹੀ ਜਮਾਂ ਕਰਾਂਗਾ, ਮੈਂ ਉਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਗੂੰ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਗੂੰ ਜੋ ਚੰਗੀ ਜੂਹ ਵਿੱਚ ਹੈ, ਮਨੁੱਖਾਂ ਦੀ ਬਹੁਤਾਇਤ ਦੇ ਕਾਰਨ ਧਰਤੀ ਫੇਰ ਭਰ ਜਾਵੇਗੀ। 13ਰਾਹ ਬਣਾਉਣ ਵਾਲਾ ਉਹਨਾਂ ਦੇ ਅੱਗੇ-ਅੱਗੇ ਉਤਾਹਾਂ ਜਾਵੇਗਾ, ਉਹ ਭੱਜ ਕੇ ਨਿੱਕਲਣਗੇ ਅਤੇ ਫਾਟਕ ਦੇ ਵਿੱਚੋਂ ਦੀ ਲੰਘਣਗੇ, ਉਹਨਾਂ ਦਾ ਰਾਜਾ ਉਹਨਾਂ ਦੇ ਅੱਗੇ-ਅੱਗੇ ਚੱਲੇਗਾ, ਅਤੇ ਯਹੋਵਾਹ ਉਹਨਾਂ ਦੇ ਸਿਰ ਤੇ ਹੋਵੇਗਾ।

Keep going

Indian Revised Version — Punjabi (2019). Indian Revised Version (Punjabi), Bridge Connectivity Solutions, CC BY-SA 4.0, via eBible.org. Inline cross-reference notes removed..

Books

✦ Explain this verse with AI AI explanations, Bible Q&A, characters, maps and more — in the Truth of Bible app →

Reading settings

Theme
Text size
100%
Layout

Loading the Bibles…

Your choice is remembered on this device and used for reading, search and the verse screen.