Skip to content

Indian Revised Version — Punjabi (2019)

ਜ਼ਬੂਰ 103

1ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ! 2ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ! 3ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ। 4ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ। 5ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਗੂੰ ਆਪਣੀ ਜਵਾਨੀ ਨਵਾਂ ਕਰਦਾ ਹੈਂ। 6ਯਹੋਵਾਹ ਧਰਮ ਦੇ ਕੰਮ ਅਤੇ ਨਿਆਂ, ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ। 7ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕਿਤੇ। 8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ। 9ਉਹ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ। 10ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ। 11ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ! 12ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ! 13ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ। 14ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ। 15ਇਨਸਾਨ ਦੀ ਉਮਰ ਘਾਹ ਜਿੰਨੀ ਹੈ, ਮੈਦਾਨ ਦੇ ਫੁੱਲ ਵਾਂਗੂੰ ਉਹ ਟਹਿਕਦਾ ਹੈ, 16ਜਦ ਵਾਯੂ ਉਹ ਦੇ ਉੱਤੇ ਵਗਦੀ ਹੈ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ। 17ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ, 18ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ। 19ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ। 20ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ! 21ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ! 22ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦੇ ਸਾਰਿਆਂ ਥਾਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!।

Keep going

Indian Revised Version — Punjabi (2019). Indian Revised Version (Punjabi), Bridge Connectivity Solutions, CC BY-SA 4.0, via eBible.org. Inline cross-reference notes removed..

Books

✦ Explain this verse with AI AI explanations, Bible Q&A, characters, maps and more — in the Truth of Bible app →

Reading settings

Theme
Text size
100%
Layout

Loading the Bibles…

Your choice is remembered on this device and used for reading, search and the verse screen.