Indian Revised Version — Punjabi (2019)
ਜ਼ਬੂਰ 126
1ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ! 2ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ! 3ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ! 4ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ! 5ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ। 6ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!
This chapter is not in this version.
Keep going
Indian Revised Version — Punjabi (2019). Indian Revised Version (Punjabi), Bridge Connectivity Solutions, CC BY-SA 4.0, via eBible.org. Inline cross-reference notes removed..