Skip to content

Indian Revised Version — Punjabi (2019)

ਜ਼ਬੂਰ 148

1ਹਲਲੂਯਾਹ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ! 2ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ! 3ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੌਸ਼ਨ ਤਾਰਿਓ, ਉਹ ਦੀ ਉਸਤਤ ਕਰੋ! 4ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ! 5ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ, 6ਅਤੇ ਉਸ ਉਨ੍ਹਾਂ ਨੂੰ ਸਦਾ ਲਈ ਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ। 7ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ! 8ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ, 9ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ, 10ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ, 11ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਨਿਆਈਂ, 12ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ, 13ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ, 14ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ, ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ!

Keep going

Indian Revised Version — Punjabi (2019). Indian Revised Version (Punjabi), Bridge Connectivity Solutions, CC BY-SA 4.0, via eBible.org. Inline cross-reference notes removed..

Books

✦ Explain this verse with AI AI explanations, Bible Q&A, characters, maps and more — in the Truth of Bible app →

Reading settings

Theme
Text size
100%
Layout

Loading the Bibles…

Your choice is remembered on this device and used for reading, search and the verse screen.