Indian Revised Version — Punjabi (2019)
ਜ਼ਬੂਰ 24
1ਦਾਊਦ ਦਾ ਭਜਨ। ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ। 2ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ। 3ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ? 4ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ। 5ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ। 6ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ। 7ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ। 8ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ। 9ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ। 10ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ। ਸਲਹ।
This chapter is not in this version.
Keep going
Indian Revised Version — Punjabi (2019). Indian Revised Version (Punjabi), Bridge Connectivity Solutions, CC BY-SA 4.0, via eBible.org. Inline cross-reference notes removed..