Skip to content

Indian Revised Version — Punjabi (2019)

ਜ਼ਬੂਰ 3

1ਦਾਊਦ ਦਾ ਭਜਨ। ਜਦੋਂ ਉਹ ਆਪਣੇ ਪੁੱਤਰ ਅਬਸ਼ਾਲੋਮ ਦੇ ਅੱਗੋਂ ਭੱਜਦਾ ਸੀ। ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ। 2ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ l ਸਲਹ। 3ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ। 4ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ। 5ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ। 6ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ। 7ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ। 8ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।

Keep going

Indian Revised Version — Punjabi (2019). Indian Revised Version (Punjabi), Bridge Connectivity Solutions, CC BY-SA 4.0, via eBible.org. Inline cross-reference notes removed..

Books

✦ Explain this verse with AI AI explanations, Bible Q&A, characters, maps and more — in the Truth of Bible app →

Reading settings

Theme
Text size
100%
Layout

Loading the Bibles…

Your choice is remembered on this device and used for reading, search and the verse screen.