Skip to content

Indian Revised Version — Punjabi (2019)

ਜ਼ਬੂਰ 46

1ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ। ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l 2ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ, 3ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ। 4ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ। 5ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ। 6ਕੌਮਾਂ ਨੇ ਹੁੱਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ। 7ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ। 8ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ। 9ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ! 10ਸਾਡਾ ਪਰਮੇਸ਼ੁਰ ਆਖਦਾ ਹੈ, ਨਾ ਲੜੋ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ! 11ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।

Keep going

Indian Revised Version — Punjabi (2019). Indian Revised Version (Punjabi), Bridge Connectivity Solutions, CC BY-SA 4.0, via eBible.org. Inline cross-reference notes removed..

Books

✦ Explain this verse with AI AI explanations, Bible Q&A, characters, maps and more — in the Truth of Bible app →

Reading settings

Theme
Text size
100%
Layout

Loading the Bibles…

Your choice is remembered on this device and used for reading, search and the verse screen.