Skip to content

Indian Revised Version — Punjabi (2019)

ਜ਼ਬੂਰ 48

1ਗੀਤ। ਭਜਨ। ਕੋਰਹ ਵੰਸ਼ੀਆਂ ਦਾ। ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਰਬਤ ਉੱਤੇ! 2ਉਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ। 3ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ। 4ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ। 5ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਉਹ ਉੱਠ ਭੱਜੇ! 6ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ। 7ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਸ਼ਹਿਰ ਦੇ ਜਹਾਜ਼ਾਂ ਨੂੰ ਭੰਨ ਸੁੱਟਦਾ ਹੈਂ। 8ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ। 9ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ। 10ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੱਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ। 11ਤੇਰੇ ਨਿਆਂਵਾਂ ਦੇ ਕਾਰਨ ਸੀਯੋਨ ਪਰਬਤ ਅਨੰਦ ਹੋਵੇ, ਯਹੂਦਾਹ ਦੇ ਲੋਕ ਖੁਸ਼ੀਆਂ ਮਨਾਉਣ! 12ਸੀਯੋਨ ਦੇ ਚੁਫ਼ੇਰੇ ਫਿਰੋ ਅਤੇ ਉਹ ਦੀ ਪਰਦੱਖਣਾ ਕਰੋ, ਉਹ ਦੇ ਬੁਰਜ਼ਾਂ ਨੂੰ ਗਿਣੋ। 13ਉਹ ਦੇ ਸ਼ਹਿਰਪਨਾਹ ਨੂੰ ਦਿਲ ਲਾ ਕੇ ਵੇਖੋ, ਉਹ ਦੇ ਮਹਿਲਾਂ ਦੇ ਵਿੱਚ ਦੀ ਲੰਘੋ ਕਿ ਤੁਸੀਂ ਆਉਣ ਵਾਲੀ ਪੀੜ੍ਹੀ ਨੂੰ ਦੱਸ ਸਕੋ। 14ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ!

Keep going

Indian Revised Version — Punjabi (2019). Indian Revised Version (Punjabi), Bridge Connectivity Solutions, CC BY-SA 4.0, via eBible.org. Inline cross-reference notes removed..

Books

✦ Explain this verse with AI AI explanations, Bible Q&A, characters, maps and more — in the Truth of Bible app →

Reading settings

Theme
Text size
100%
Layout

Loading the Bibles…

Your choice is remembered on this device and used for reading, search and the verse screen.