Indian Revised Version — Punjabi (2019)
ਜ਼ਬੂਰ 54
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਤਾਰ ਵਾਲੇ ਵਾਜਿਆਂ ਨਾਲ ਭਜਨ, ਜਦੋਂ ਜ਼ੀਫੀਆਂ ਨੇ ਆ ਕੇ ਸ਼ਾਊਲ ਨੂੰ ਕਿਹਾ, “ਕੀ ਦਾਊਦ ਸਾਡੇ ਵਿੱਚ ਲੁਕਿਆ ਨਹੀਂ ਰਹਿੰਦਾ?” ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ! 2ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ, 3ਕਿਉਂ ਜੋ ਘਮੰਡੀ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ। ਸਲਹ। 4ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੂ ਮੇਰੀ ਜਾਨ ਦਾ ਸੰਭਾਲੂ ਹੈ। 5ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ! 6ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ। 7ਉਹ ਨੇ ਤਾਂ ਸਾਰੇ ਦੁੱਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!
This chapter is not in this version.
Keep going
Indian Revised Version — Punjabi (2019). Indian Revised Version (Punjabi), Bridge Connectivity Solutions, CC BY-SA 4.0, via eBible.org. Inline cross-reference notes removed..