Skip to content

Indian Revised Version — Punjabi (2019)

ਜ਼ਬੂਰ 98

1ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ। 2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ। 3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ। 4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ, 5ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ 6ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ। 7ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ। 8ਨਦੀਆਂ ਤਾਲ ਦੇਣ, ਪਰਬਤ ਰਲ ਕੇ ਜੈ ਜੈ ਕਾਰ ਕਰਨ, 9ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।

Keep going

Indian Revised Version — Punjabi (2019). Indian Revised Version (Punjabi), Bridge Connectivity Solutions, CC BY-SA 4.0, via eBible.org. Inline cross-reference notes removed..

Books

✦ Explain this verse with AI AI explanations, Bible Q&A, characters, maps and more — in the Truth of Bible app →

Reading settings

Theme
Text size
100%
Layout

Loading the Bibles…

Your choice is remembered on this device and used for reading, search and the verse screen.